ਸਿੱਖ ਐਜੂਕੇਸ਼ਨ ਕੌਂਸਲ ਨੇ ਇਸ ਹਫਤੇ ਦੇ ਅੰਤ ਵਿੱਚ ਇੱਕ ਸਟੇਕਹੋਲਡਰ ਮੀਟਿੰਗ ਕੀਤੀ ਜਿਸ ਵਿੱਚ ਇਹ ਐਲਾਨ ਕੀਤਾ ਗਿਆ ਕਿ ੨੦੨੪ ਵਿੱਚ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ੨੭ ਅਤੇ ੨੮ ਜੁਲਾਈ ਨੂੰ ਇੱਕ ਵਾਰ ਫਿਰ ਲੈਸਟਰ ਵਿੱਚ ਹੋਵੇਗੀ। ਇਹ ਮੀਟਿੰਗ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਹੈਚਿਨ ਵਿਖੇ ਹੋਈ ਜਿਸ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਇਸ ਚੌਥੀ ਸਾਲਾਨਾ ਕਾਨਫਰੰਸ ਲਈ ਵੱਖ-ਵੱਖ ਵਿਸ਼ਿਆਂ ਤੇ ਵਿਚਾਰਾਂ ਕੀਤੀਆਂ ਗਈਆਂ।
‘ਪੰਜਾਬੀ ਕਾਨਫਰੰਸ ਯੂਕੇ’ ੨੦੨੪ ਵਿਚ ੨੭-੨੮ ਜੁਲਾਈ ਨੂੰ ਹੋਵੇਗੀ
